ਧਨਾਸਰੀ ਮਹਲਾ ਪ ||
ਮਾਂਗਉ ਰਾਮ ਤੇ ਸਭਿ ਥੋਕ ||
ਮਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ||੧|| ਰਹਾਉ ||
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ||
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ||੧||
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ||
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ||੨||੧੯||੫੦||